ਪੱਤਰ ਪ੍ਰੇਰਕ
ਸ਼ਾਹਕੋਟ, 11 ਨਵੰਬਰ
ਪਿੰਡ ਕੰਨੀਆਂ ਕਲਾਂ ਵਿੱਚ ਪਲਾਸਟਿਕ ਦੀਆਂ ਰੱਸੀਆਂ ਬਣਾਉਣ ਲਈ ਉਸਾਰੀ ਫੈਕਟਰੀ ਨੂੰ ਬੰਦ ਕਰਵਾਉਣ ਲਈ ਇਲਾਕਾ ਵਾਸੀਆਂ ਵੱਲੋਂ ਫੈਕਟਰੀ ਅੱਗੇ ਲਗਾਇਆ ਦਿਨ-ਰਾਤ ਦਾ ਧਰਨਾ 20ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਅਧਿਕਾਰੀ ਉਨ੍ਹਾਂ ਦਾ ਜਿੰਨਾ ਮਰਜ਼ੀ ਸਿਦਕ ਪਰਖ ਲੈਣ, ਉਹ ਫੈਕਟਰੀ ਨੂੰ ਬੰਦ ਕਰਵਾ ਕੇ ਧਰਨਾ ਚੁੱਕਣਗੇ। ਧਰਨੇ ਵਿੱਚ ਪਾਲ ਸਿੰਘ ਫਰਾਂਸ, ਜਗਤਾਰ ਸਿੰਘ ਤਾਰੀ, ਪਰਮਜੀਤ ਸਿੰਘ ਪੰਮਾ, ਡਾ. ਮੋਹਿਤ ਠਾਕੁਰ, ਕੁਲਦੀਪ ਸਿੰਘ ਅਤੇ ਪ੍ਰਭਦੀਪ ਸਿੰਘ ਹਾਜ਼ਰ ਸਨ।