ਦੀਪਕ ਠਾਕੁਰ
ਤਲਵਾੜਾ, 12 ਮਈ
ਸਥਾਨਕ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਆਰਟਸ ਤੇ ਸਾਇੰਸ ਕਾਲਜ ਦੀ ਵਿਦਿਆਰਥਣ ਨੇ ਕਾਲਜ ਕੰਟੀਨ ਵਿੱਚ ਕੌਫ਼ੀ ਵਿੱਚ ਨਸ਼ਾ ਪਾ ਕੇ ਪਿਲਾਉਣ ਦੇ ਦੋਸ਼ ਲਗਾਏ ਹਨ। ਕਾਲਜ ਪ੍ਰਿੰਸੀਪਲ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਜਾਂਚ ਪੁਲੀਸ ਨੂੰ ਦੇ ਦਿੱਤੀ ਹੈ। ਕੰਟੀਨ ਦਾ ਠੇਕਾ ਰੱਦ ਕਰ ਦਿੱਤਾ ਹੈ, ਮਾਮਲੇ ਵਿੱਚ ਸ਼ਾਮਲ ਇੱਕ ਵਿਦਿਆਰਥੀ ਨੂੰ ਕਾਲਜ ਵਿੱਚੋਂ ਬਾਹਰ ਕੱਢ ਦਿੱਤਾ ਹੈ। ਮੀਡੀਆ ਦੇ ਦਖ਼ਲ ਮਗਰੋਂ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ ਕਸ਼ਮੀਰੀ ਲਾਲ ਨੇ ਬਾਅਦ ਦੁਪਹਿਰ ਕੰਟੀਨ ਦਾ ਠੇਕਾ ਰੱਦ ਕਰ ਦਿੱਤਾ। ਕਾਲਜ ਪ੍ਰਿੰਸੀਪਲ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਕੇਸ ਸਥਾਨਕ ਪੁਲੀਸ ਹਵਾਲੇ ਕਰ ਦਿੱਤਾ ਹੈ।