ਪੱਤਰ ਪ੍ਰੇਰਕ
ਜਲੰਧਰ, 6 ਨਵੰਬਰ
ਦੇਸ਼ ਭਗਤ ਯਾਦਗਾਰ ਹਾਲ ’ਚ ਤਿੰਨ ਰੋਜ਼ਾ ਮੇਲਾ ਗ਼ਦਰੀ ਬਾਬਿਆਂ ਦਾ 7 ਨਵੰਬਰ ਤੋਂ ਚਿੱਤਰਕਲਾ ਪ੍ਰਦਰਸ਼ਨੀ ਅਤੇ ਪੁਸਤਕ ਸਭਿਆਚਾਰ ਨਾਲ ਸ਼ੁਰੂ ਹੋ ਰਿਹਾ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਦੱਸਿਆ ਕਿ ਗੁਰਦੀਸ਼ ਜਲੰਧਰ, ਰਵਿੰਦਰ ਰਵੀ ਲੁਧਿਆਣਾ, ਗੁਰਪ੍ਰੀਤ ਬਠਿੰਡਾ, ਸੁਖਜੀਵਨ ਪਟਿਆਲਾ, ਇੰਦਰਜੀਤ ਮਾਨਸਾ, ਇੰਦਰਜੀਤ ਜਲੰਧਰ, ਵਰੁਣ ਟੰਡਨ ਅਤੇ ਪਾਰਸ ਫਗਵਾੜਾ ਤੋਂ ਇਲਾਵਾ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਕਮੇਟੀ ਮੈਂਬਰ ਡਾ. ਸੈਲੇਸ਼ ਦੀ ਅਗਵਾਈ ਹੇਠ ਫੋਟੋ ਪ੍ਰਦਰਸ਼ਨੀ ਲਾਈ ਜਾ ਰਹੀ ਹੈ।