ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 23 ਅਕਤੂਬਰ
ਸਿਵਲ ਹਸਪਤਾਲ ਕਪੂਰਥਲਾ ਵਿੱਚ ਮੈਡੀਕਲ ਕਰਵਾਉਣ ਲਈ ਲਿਆਂਦੇ ਕੈਦੀ ਨੂੰ ਉਸ ਦੇ ਸਾਥੀ ਵਲੋਂ ਭਜਾ ਕੇ ਲਿਜਾਣ ਦੇ ਸਬੰਧ ’ਚ ਪੁਲੀਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ।
ਐੱਸਐੱਸਪੀ ਵਤਸਲਾ ਗੁਪਤਾ ਨੇ ਦੱਸਿਆ ਕਿ ਪੁਲੀਸ ਨੇ ਪੀਸੀਆਰ ਕਪੂਰਥਲਾ ਦੇ ਕਰਮਚਾਰੀਆਂ ਦੀ ਮਦਦ ਨਾਲ ਮੁਲਜ਼ਮਾਂ ਨੂੰ ਕਾਬੂ ਕੀਤਾ। ਐੱਸਐਚਓ ਸਿਟੀ ਸਨਜੀਵਨ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਜਸ਼ਨਪ੍ਰੀਤ ਤੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਪਾਸੋਂ ਪਿਸਤੌਲ ਬਰਾਮਦ ਕੀਤਾ ਹੈ।