ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਕਤੂਬਰ
ਨਸ਼ਿਆਂ ਦੇ ਕਾਰੋਬਾਰ ਵਿਰੁੱਧ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲੀਸ ਨੇ ਅੱਜ ਦੋ ਲੁਧਿਆਣਾ ਨਿਵਾਸੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 27000 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਪਿਯੂਸ਼ ਅਰੋੜਾ ਵਾਸੀ ਜੋਸ਼ੀ ਨਗਰ ਅਤੇ ਸੰਨੀ ਵਾਸੀ ਲੁਧਿਆਣਾ ਮੂਲ ਨਿਵਾਸੀ ਗਾਂਧੀ ਨਗਰ ਬਟਾਲਾ ਵਜੋਂ ਹੋਈ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਲੰਧਰ-ਪਠਾਨਕੋਟ ਹਾਈਵੇਅ ’ਤੇ ਨਾਕਾਬੰਦੀ ਦੌਰਾਨ ਕਾਰ ਦੀ ਤਲਾਸ਼ੀ ਲਈ ਤਾਂ ਪੁਲੀਸ ਨੇ ਸਵਿਫਟ ਕਾਰ ਨੂੰ ਸਕੈਨ ਕੀਤਾ ਤਾਂ 27000 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।