ਸੁਰਜੀਤ ਮਜਾਰੀ
ਬੰਗਾ, 7 ਸਤੰਬਰ
ਸਮਾਜਿਕ ਚਿੰਤਕ ਪ੍ਰਿੰਸੀਪਲ ਸੰਤ ਰਾਮ ਵਿਰਦੀ ਦੀ ਪੰਜਵੀਂ ਬਰਸੀ ਮੌਕੇ ਸਥਾਨਕ ਭੀਮ ਰਾਓ ਕਲੋਨੀ ਵਿੱਚ ਚੇਤਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵੱਖ ਵੱਖ ਖੇਤਰਾਂ ’ਚ ਉਸਾਰੂ ਭੂਮਿਕਾ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਪ੍ਰਿੰਸੀਪਲ ਸੰਤ ਰਾਮ ਵਿਰਦੀ ਯਾਦਗਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨ ਹਾਸਲ ਕਰਨ ਵਾਲਿਆਂ ਵਿੱਚ ਪ੍ਰਿੰਸੀਪਲ ਜਗਦੀਸ਼ ਰਾਏ ਸੇਵਾ ਮੁਕਤ ਸਿੱਖਿਆ ਅਧਿਕਾਰੀ, ਡਾ. ਕਸ਼ਮੀਰ ਚੰਦ ਐਮ ਜੇ ਲਾਇਫ ਕੇਅਰ ਹਸਪਤਾਲ ਬੰਗਾ, ਕਸ਼ਮੀਰੀ ਲਾਲ ਝੱਲੀ ਸੇਵਾ ਮੁਕਤ ਸਪੁਰਡੈਂਟ ਸੈਸ਼ਨ ਕੋਰਟ, ਡਾ. ਬਖਸ਼ੀਸ਼ ਸਿੰਘ ਕਰਨ ਹਸਪਤਾਲ ਬੰਗਾ ਅਤੇ ਐਡਵੋਕੇਟ ਕੁਲਦੀਪ ਭੱਟੀ ਪ੍ਰਧਾਨ ਡਾ. ਅੰਬੇਡਕਡਰ ਬੁੱਧ ਰਿਸੋਰਸ ਸੈਂਟਰ ਸੂੰਢ ਸ਼ਾਮਲ ਸਨ।
ਇਨ੍ਹਾਂ ਸ਼ਖ਼ਸੀਅਤਾਂ ਨੇ ਪਹਾਜ਼ਰੀਨ ਨੂੰ ਸਮਾਜਿਕ ਤਬਦੀਲੀ ਲਿਆਉਣ ਲਈ ਸਮੂਹਿਕ ਯੋਗਦਾਨ ਪਾਉਣ ਦਾ ਹੋਕਾ ਦਿੱਤਾ। ਇਹ ਸਮਾਗਮ ਮਾਤਾ ਗੁਰੋ ਦੇਵੀ ਵਿਰਦੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇੰਜ. ਹਰਮੇਸ਼ ਵਿਰਦੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮਿਸ਼ਨਰੀ ਗਾਇਕ ਹਰਨਾਮ ਦਾਸ ਬਹਿਲਪੁਰੀ ਨੇ ਗੀਤ ਸੁਣਾਏ।