ਪੱਤਰ ਪ੍ਰੇਰਕ
ਗੁਰਦਾਸਪੁਰ, 14 ਸਤੰਬਰ
‘ਕਰੀਏ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ’ ਦੇ ਨਾਅਰੇ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੁਰਦਾਸਪੁਰ ਖੇਤਰੀ ਕੇਂਦਰ ਵਿੱਚ ਵਰਚੁਅਲ ਖੇਤੀ ਕਿਸਾਨ ਮੇਲਾ ਲਾਇਆ ਗਿਆ। ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਅਤੇ ਡਾ. ਨਾਚੀਕੇਤ ਕੋਤਵਾਲੀਵਾਲ, ਡਾਇਰੈਕਟਰ ਖੋਜ ਡਾ. ਨਵਤੇਜ ਸਿੰਘ ਬੈਂਸ ਨੇ ਵਰਚੁਅਲ ਕਿਸਾਨ ਮੇਲੇ ਵਿੱਚ ਹਿੱਸਾ ਲੈ ਰਹੇ ਕਿਸਾਨ ਭਰਾਵਾਂ ਅਤੇ ਕਿਸਾਨ ਬੀਬੀਆਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਵਰਚੁਅਲ ਮੇਲੇ ਨਾਲ ਕੈਨੇਡਾ, ਅਮਰੀਕਾ ਦੇਸ਼ਾਂ ਤੋਂ ਵੀ ਕਿਸਾਨ ਜੁੜੇ ਹੋਏ ਹਨ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ, ਫ਼ਸਲ ਅਤੇ ਫ਼ਸਲ-ਉਤਪਾਦਾਂ ਦੀ ਗੁਣਵੱਤਾ ਵਧਾਉਣ ਅਤੇ ਨਵੀਂ ਪੀੜ੍ਹੀ ਨੂੰ ਖੇਤੀ ਨਾਲ ਜੋੜਨ ਲਈ ਉਤਸ਼ਾਹਤ ਕੀਤਾ।