ਪੱਤਰ ਪ੍ਰੇਰਕ
ਫਗਵਾੜਾ, 9 ਮਾਰਚ
ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਮੀਟਿੰਗ ਫਗਵਾੜਾ ਵਿੱਚ ਹੋਈ। ਮੀਟਿੰਗ ’ਚ ਬਸਪਾ ਦੇ ਸੂਬਾ ਪ੍ਰਧਾਨ ਤੇ ਗੱਠਜੋੜ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸ੍ਰੀ ਗੜ੍ਹੀ ਨੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਖਾਸ ਹਦਾਇਤਾਂ ਦਿੱਤੀਆਂ। ਇਸ ਮੌਕੇ ਭਲਕੇ 10 ਮਾਰਚ ਨੂੰ ਐਲਾਨੇ ਜਾ ਰਹੇ ਚੋਣ ਨਤੀਜਿਆਂ ਸਬੰਧੀ ਕਾਊਂਟਿੰਗ ਏਜੰਟ ਵੀ ਲਗਾਏ ਗਏ ਜਿਨ੍ਹਾਂ ਨੂੰ ਉਨ੍ਹਾਂ ਦੀ ਡਿਊਟੀ ਬਾਰੇ ਜਾਣਕਾਰੀ ਦਿੱਤੀ। ਸੂਬਾ ਪ੍ਰਧਾਨ ਗੜ੍ਹੀ ਤੋਂ ਇਲਾਵਾ ਅਕਾਲੀ ਦਲ ਦੇ ਪੀਏਸੀ ਮੈਂਬਰ ਰਣਜੀਤ ਸਿੰਘ ਖੁਰਾਣਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਹਾਥੀ’ ਬਹੁਤ ਭਾਰੀ ਬਹੁਮਤ ਨਾਲ ਜਿੱਤਣ ਜਾ ਰਿਹਾ ਹੈ। ਇਸ ਮੌਕੇ ਸ੍ਰੀ ਗੜ੍ਹੀ ਨੇ ਭਰੋਸਾ ਦਿੰਦਿਆਂ ਕਿਹਾ ਕਿ ਸਰਕਾਰ ਬਣਨ ’ਤੇ ਹਰ ਆਮ ਆਦਮੀ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀ ਨੁਹਾਰ ਬਦਲੀ ਜਾਵੇਗੀ।
ਇਸ ਮੌਕੇ ਅਕਾਲੀ ਆਗੂ ਸਰਵਣ ਸਿੰਘ ਕੁਲਾਰ, ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਬਲਾਲੋਂ, ਚਿਰੰਜੀ ਲਾਲ ਕਾਲਾ ਮਨੋਹਰ ਲਾਲ ਜੱਖੂ, ਗੁਰਦੇਵ ਸਿੰਘ, ਪਰਮਜੀਤ ਸਿੰਘ ਆਜ਼ਾਦ, ਲੇਖ ਰਾਜ ਜਮਾਲਪੁਰੀ, ਚਰਨਜੀਤ ਚੱਕ ਹਕੀਮ ਤੇ ਤੇਜਿੰਦਰਪਾਲ ਸਿੰਘ ਆਦਿ ਹਾਜ਼ਰ ਸਨ।