ਪੱਤਰ ਪ੍ਰੇਰਕ
ਫਗਵਾੜਾ, 21 ਅਕਤੂਬਰ
ਸਿਟੀ ਪੁਲੀਸ ਨੇ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਖਿਲਾਫ਼ ਧਾਰਾ 303(2) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਚਓ ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਤੇ ਅੱਜ ਵੀ ਚੋਰੀ ਦੇ ਮੋਟਰਸਾਈਕਲ ਸਮੇਤ ਗਾਹਕ ਦੀ ਉਡੀਕ ਕਰ ਰਿਹਾ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸਨੀ ਕੁਮਾਰ ਪੁੱਤਰ ਦਿਨੇਸ਼ ਵਾਸੀ ਆਸ਼ਾ ਪਾਰਕ ਕਾਲੋਨੀ ਨੂੰ ਕਾਬੂ ਕਰਕੇ ਉਸ ਪਾਸੋਂ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।