ਜਗਜੀਤ ਸਿੰਘ
ਮੁਕੇਰੀਆਂ, 20 ਅਕਤੂਬਰ
ਇੱਥੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਵਿੱਚ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿੱਚ ਹੋਏ ਪੰਜਾਬ ਯੂਨੀਵਰਸਿਟੀ ਜ਼ੋਨ ਬੀ ਦੇ ਚਾਰ ਰੋਜ਼ਾ ਯੁਵਕ ਤੇ ਵਿਰਾਸਤੀ ਮੇਲੇ ਦੀ ਓਵਰਆਲ ਟਰਾਫੀ ਮੇਜ਼ਬਾਨ ਦਸਮੇਸ਼ ਗਰਲਜ਼ ਕਾਲਜ ਨੇ ਜਿੱਤ ਲਈ ਹੈ। ਮੁੱਖ ਮਹਿਮਾਨ ਵਜੋਂ ਪੁੱਜੇ ਫਿਲਮ ਡਾਇਰੈਕਟਰ ਅਮਿਤੋਜ ਮਾਨ, ਵਿਸ਼ੇਸ਼ ਮਹਿਮਾਨ ਸੁਰਜੀਤ ਸਿੰਘ ਠਾਕੁਰ (ਡਿਪਟੀ ਰਜਿਸਟਰਾਰ), ਅਦਾਕਾਰਾ ਸੋਨੀਆ ਮਾਨ ਅਤੇ ਸਰਤਾਜ ਸਿੰਘ ਚਾਹਲ (ਐੱਸਐੱਸਪੀ ਹੁਸ਼ਿਆਰਪੁਰ) ਨੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਯੁਵਕ ਮੇਲੇ ਦੇ ਆਖਰੀ ਦਿਨ ਹੋਏ ਇੰਡੀਅਨ ਕਲਾਸੀਕਲ ਡਾਂਸ ਮੁਕਾਬਲਿਆਂ ਵਿੱਚ ਐੱਸਪੀਐੱਨ ਕਾਲਜ ਨੇ ਪਹਿਲਾ ਅਤੇ ਦਸਮੇਸ਼ ਗਰਲਜ਼ ਕਾਲਜ ਨੇ ਦੂਜਾ ਸਥਾਨ, ਗਰੁੱਪ ਡਾਂਸ ਜਨਰਲ ਵਿੱਚ ਦਸਮੇਸ਼ ਗਰਲਜ਼ ਕਾਲਜ ਨੇ ਪਹਿਲਾ, ਜੀਟੀਬੀ ਖਾਲਸਾ ਕਾਲਜ ਨੇ ਦੂਜਾ ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਭੰਗੜਾ ਮੁਕਾਬਲਿਆਂ ਵਿੱਚ ਐੱਸਪੀਐੱਨ ਕਾਲਜ ਨੇ ਪਹਿਲਾ, ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਦੂਜਾ ਅਤੇ ਐੱਮਆਰਪੀਡੀ ਸਰਕਾਰੀ ਕਾਲਜ ਤਲਵਾੜਾ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ, ਉਪ ਚੇਅਰਮੈਨ ਕੁਲਦੀਪ ਸਿੰਘ ਬਰਿਆਣਾ, ਮੈਨੇਜਰ ਸੁਰਜੀਤ ਸਿੰਘ ਭੱਟੀਆਂ, ਖਜ਼ਾਨਚੀ ਸੱਤਪਾਲ ਸਿੰਘ, ਜਨਰਲ ਸਕੱਤਰ ਦਵਿੰਦਰ ਸਿੰਘ, ਹਰਮਨਜੀਤ ਸਿੰਘ ਚੱਕ, ਐਡਵੋਕੇਟ ਗੁਰਦੀਪ ਸਿੰਘ, ਹਰਪਾਲ ਸਿੰਘ, ਹਰਿੰਦਰਜੀਤ ਸਿੰਘ, ਗੁਰਜਿੰਦਰ ਸਿੰਘ ਚੱਕ ਅਤੇ ਆਸ਼ਾ ਰਾਣੀ ਸਮੇਤ ਸਮੂਹ ਸਟਾਫ, ਕਮੇਟੀ ਮੈਂਬਰ ਵਿਦਿਆਰਥੀ ਹਾਜ਼ਰ ਸਨ।