ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਮ ਦੀ ਅਗਵਾਈ ਹੇਠ ਸ਼ਹਿਰ ’ਚ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਜਗਦੇਵ ਸਿੰਘ ਬਾਮ, ਲੋਕ ਸਭਾ ਫਿਰੋਜ਼ਪੁਰ ਦੇ ਇੰਚਾਰਜ ਜਸ਼ਨ ਬਰਾੜ ਲੱਖੇਵਾਲੀ, ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ, ਗੁਰਮੀਤ ਸਿੰਘ ਖੁੱਡੀਆ, ਜ਼ਿਲ੍ਹਾ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਕਾਉਣੀ ਕੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਨੇ ਸੰਬੋਧਨ ਕੀਤਾ।