ਕਾਲਾਂਵਾਲੀ: ਪਿੰਡ ਪੰਨੀਵਾਲਾ ਮੋਟਾ ਵਿੱਚ ਇੱਕ ਵਿਅਕਤੀ ਵੱਲੋਂ ਸਾਈਬਰ ਕਰਾਈਮ ਤਹਿਤ 3 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਔਢਾਂ ਪੁਲੀਸ ਨੇ ਜੈਮਲ ਪੁੱਤਰ ਚੇਤਰਾਮ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜੈਮਲ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ 2 ਸਤੰਬਰ ਨੂੰ ਉਸ ਦੇ ਮੋਬਾਈਲ ’ਤੇ ਇੱਕ ਕਾਲ ਆਈ ਸੀ ਜਿਸ ਰਾਹੀਂ ਉਸ ਨਾਲ ਠੱਗੀ ਮਾਰੀ ਗਈ ਹੈ। ਥਾਣਾ ਔਢਾਂ ਇੰਚਾਰਜ ਅਨਿਲ ਸੋਢੀ ਨੇ ਦੱਸਿਆ ਕਿ ਜੈਮਲ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -ਪੱਤਰ ਪ੍ਰੇਰਕ