ਸਿਰਸਾ: ਐੱਚਸੀਐੱਸ ਦੀ 12 ਸਤੰਬਰ ਨੂੰ ਹੋਣ ਵਾਲੀ ਪ੍ਰੀਖ਼ਿਆ ਦੇ ਲਈ ਸਿਰਸਾ ਜ਼ਿਲ੍ਹੇ ’ਚ 32 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ’ਚ 7680 ਤੋਂ ਜ਼ਿਆਦਾ ਪ੍ਰੀਖਿਆਰਥੀ ਪ੍ਰੀਖ਼ਿਆ ਦੇਣਗੇ। ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਦੱਸਿਆ ਕਿ ਪ੍ਰੀਖਿਆ ਨੂੰ ਨਕਲ ਰਹਿਤ ਕਰਵਾਉਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਹ ਪ੍ਰੀਖਿਆ ਸਵੇਰੇ ਤੇ ਸ਼ਾਮ ਦੋ ਵੇਲੇ ਹੋਵੇਗੀ। ਪ੍ਰੀਖ਼ਿਆ ਦੌਰਾਨ ਕੋਵਿਡ 19 ਦੇ ਨੇਮਾਂ ਦੀ ਪਾਲਣਾ ਜ਼ਰੂਰੀ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ