ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਸਤੰਬਰ
ਸ਼ਹਿਰ ਦੇ ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ ਦਿੱਲੀ ਵਿੱਚ 24 ਘੰਟਿਆਂ ਦੌਰਾਨ ਕੋਵਿਡ-19 ਕਾਰਨ ਕੋਈ ਮੌਤ ਦਰਜ ਨਹੀਂ ਕੀਤੀ ਗਈ ਜਦੋਂ ਕਿ 0.05 ਫ਼ੀਸਦ ਦੀ ਪਾਜ਼ੇਟਿਵ ਦਰ ਨਾਲ 35 ਨਵੇਂ ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਅਨੁਸਾਰ ਇਸ ਮਹੀਨੇ 7 ਸਤੰਬਰ ਨੂੰ ਕਰੋਨਾਵਾਇਰਸ ਕਾਰਨ ਸਿਰਫ ਇੱਕ ਮੌਤ ਹੋਈ ਹੈ।
ਫਰੀਦਾਬਾਦ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਕਰੋਨਾਵਾਇਰਸ ਦਾ 1 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।ਇਸ ਤੋਂ ਇਲਾਵਾ ਕਰੋਨਾ ਦੇ 3 ਮਰੀਜ਼ ਠੀਕ ਹੋਣ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਗਏ ਹਨ। ਜ਼ਿਲ੍ਹੇ ਵਿੱਚ 7 ਲੋਕਾਂ ਨੂੰ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਜਦੋਂ ਕਿ ਐਕਟਿਵ ਕੇਸਾਂ ਦੀ ਗਿਣਤੀ 7 ਹੈ। ਪਿਛਲੇ 24 ਘੰਟਿਆਂ ਵਿੱਚ ਜ਼ਿਲ੍ਹੇ ਵਿੱਚ 1727 ਲੋਕਾਂ ਦੀ ਜਾਂਚ ਕੀਤੀ ਗਈ।