ਗੁਰੂਗ੍ਰਾਮ, 4 ਸਤੰਬਰ
ਗੁਰੂਗ੍ਰਾਮ ਦੇ ਪਿੰਡ ਪਾਟਲੀ ਦੇ ਕਿਸਾਨ ਤੋਂ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਦੱਸ ਕੇ 50 ਲੱਖ ਰੁਪਏ ਦੀ ਮੰਗ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਅਤੇ ਉਸ ਦੇ ਦੋ ਪੁੱਤਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੁਰਿੰਦਰ ਸਿੰਘ ਦੀ ਸ਼ਿਕਾਇਤ ‘ਤੇ ਕਰਮਬੀਰ ਅਤੇ ਉਸ ਦੇ ਪੁੱਤਰਾਂ ਦੀਪਕ ਅਤੇ ਮੋਹਿਤ ਖ਼ਿਲਾਫ਼ ਫਾਰੂਖਨਗਰ ਪੁਲੀਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹਾਲ ਹੀ ਵਿੱਚ ਰੇਲਵੇ ਪ੍ਰਾਜੈਕਟ ਨੂੰ ਜ਼ਮੀਨ ਦੇਣ ਬਦਲੇ 75 ਲੱਖ ਰੁਪਏ ਮੁਆਵਜ਼ੇ ਵਜੋਂ ਲਏ ਸਨ ਅਤੇ ਮੁਲਜ਼ਮਾਂ ਨੂੰ ਇਸ ਗੱਲ ਦਾ ਪਤਾ ਸੀ। ਸ਼ਿਕਾਇਤ ਵਿੱਚ ਕਿਹਾ ਹੈ ਕਿ 29 ਅਗਸਤ ਨੂੰ ਉਸ ਨੂੰ ਵਟਸਐਪ ’ਤੇ ਧਮਕੀ ਭਰੇ ਫੋਨ ਆਏ, ਜਿਸ ਵਿੱਚ ਮੁਲਜ਼ਮਾਂ ਨੇ ਉਸ ਨੂੰ ਉਸੇ ਤਰ੍ਹਾਂ ਜਾਨੋਂ ਮਾਰ ਦਿੱਤਾ ਜਾਵੇਗਾ, ਜਿਸ ਤਰ੍ਹਾਂ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਿਆ ਹੈ।