ਸਿਰਸਾ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਪ੍ਰਵੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਜੇਲ੍ਹ ਵਿੱਚ ਲੋਕ ਅਦਾਲਤ ਲਾਈ ਗਈ। ਲੋਕ ਅਦਾਲਤ ’ਚ ਚੋਰੀ ਦੇ ਕੇਸ ’ਚੋਂ ਇੱਕ ਕੈਦੀ ਬਰੀ ਹੋ ਗਿਆ। ਇਸ ਤੋਂ ਬਾਅਦ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਜੇਲ੍ਹ ਵਿੱਚ ਮੈਡੀਕਲ ਸਹੂਲਤਾਂ, ਰਸੋਈ, ਬੈਰਕ ਆਦਿ ਦਾ ਮੁਆਇਨਾ ਕੀਤਾ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਬੈਰਕ ਵਿੱਚ ਜੁਵੇਨਾਈਲ ਜਸਟਿਸ ਨਾਲ ਸਬੰਧਤ ਕਈ ਕੈਦੀਆਂ ਨਾਲ ਵੀ ਗੱਲਬਾਤ ਕੀਤੀ। -ਨਿੱਜੀ ਪੱਤਰ ਪ੍ਰੇਰਕ