ਪੱਤਰ ਪ੍ਰੇਰਕ
ਪਿਹੋਵਾ, 11 ਨਵੰਬਰ
ਇੱਥੇ ਕਸਬੇ ਦੇ ਵਾਰਡ ਨੰਬਰ ਅੱਠ ਦੀ 14 ਸਾਲਾ ਲੜਕੀ ਨੇ ਫਾਹਾ ਲੈ ਲਿਆ। ਉਸ ਦੇ ਪਿਤਾ ਦਾ ਦੋਸ਼ ਹੈ ਕਿ ਇਥੋਂ ਦੀ ਕਲੋਨੀ ਦਾ ਨੌਜਵਾਨ ਉਸ ਦੀ ਧੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਇਸ ਤੋਂ ਤੰਗ ਆ ਕੇ ਉਸ ਨੇ ਇਹ ਕਦਮ ਚੁੱਕਿਆ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਉਹ ਕੱਪੜਿਆਂ ਦੀ ਖਰੀਦਦਾਰੀ ਲਈ ਕਰਨਾਲ ਜਾ ਰਹੇ ਸਨ। ਇਸ ਦੌਰਾਨ ਉਸ ਦੀ ਪਤਨੀ ਨੇ ਉਨ੍ਹਾਂ ਨੂੰ ਫੋਨ ’ਤੇ ਦੱਸਿਆ ਕਿ ਲੜਕੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਕਲੋਨੀ ਵਿੱਚ ਰਹਿਣ ਵਾਲਾ ਬਿਹਾਰ ਦਾ ਨੌਜਵਾਨ ਉਸ ਦੀ ਧੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਇਹ ਨੌਜਵਾਨ ਉਸ ਦੇ ਫ਼ੋਨ ’ਤੇ ਵਾਰ-ਵਾਰ ਕਾਲ ਕਰ ਰਿਹਾ ਸੀ। ਜਾਂਚ ਅਧਿਕਾਰੀ ਹੰਸਰਾਜ ਦਾ ਕਹਿਣਾ ਹੈ ਕਿ ਪੁਲੀਸ ਨੇ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।