ਪੱਤਰ ਪੇ੍ਰਕ
ਕਾਲਾਂਵਾਲੀ, 23 ਅਕਤੂਬਰ
ਖੇਤਰ ਦੇ ਪਿੰਡ ਔਢਾਂ ਤੋਂ ਸੀਆਈਏ ਡੱਬਵਾਲੀ ਪੁਲੀਸ ਨੇ ਇੱਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਸਮੇਤ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਖੁਸ਼ਪ੍ਰੀਤ ਉਰਫ਼ ਖੁਸ਼ੀ ਵਾਸੀ ਔਢਾਂ ਵਜੋਂ ਹੋਈ ਹੈ। ਸੀਆਈਏ ਡੱਬਵਾਲੀ ਦੇ ਇੰਚਾਰਜ ਰਾਜਪਾਲ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਏਐਸਆਈ ਜਗਜੀਤ ਸਿੰਘ ਨੇ ਔਢਾਂ ਤੋਂ ਘੁੱਕਿਆਂਵਾਲੀ ਵੱਲ ਪੈਦਲ ਜਾ ਰਹੇ ਇਕ ਨੌਜਵਾਨ ਨੂੰ 12 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕਰਕੇ ਉਸ ਵਿਰੁੱਧ ਥਾਣਾ ਔਢਾਂ ’ਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖੁਸ਼ਪ੍ਰੀਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।