ਪੱਤਰ ਪ੍ਰੇਰਕ
ਫਰੀਦਾਬਾਦ, 9 ਮਈ
ਡਿਪਟੀ ਕਮਿਸ਼ਨਰ ਯਸ਼ਪਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਵਿਰੁੱਧ ਲੜਾਈ ਵਿਚ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਰੀਜ਼ਾਂ ਦਾ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਬੀ ਕੇ ਸਿਵਲ ਹਸਪਤਾਲ ਕੈਂਪਸ ਵਿੱਚ 100 ਆਕਸੀਜਨ ਬਿਸਤਰੇ ਦਾ ਇੱਕ ਅਸਥਾਈ ਹਸਪਤਾਲ ਸਥਾਪਤ ਕੀਤਾ ਜਾਵੇਗਾ। ਸੀਐੱਸਆਰ (ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ) ਤਹਿਤ ਤਿਆਰ ਕੀਤੇ ਜਾਣ ਵਾਲੇ ਇਸ ਹਸਪਤਾਲ ਦਾ ਕੰਮ ਇਕ ਮਹੀਨੇ ਵਿਚ ਪੂਰਾ ਹੋ ਜਾਵੇਗਾ। ਡਿਪਟੀ ਕਮਿਸ਼ਨਰ ਐਤਵਾਰ ਨੂੰ ਬੀਕੇ ਸਿਵਲ ਹਸਪਤਾਲ ਕੈਂਪਸ ਵਿੱਚ ਨਵੇਂ ਬਣੇ ਹਸਪਤਾਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਕੁਝ ਕੰਪਨੀਆਂ ‘ਸੀਐੱਸਆਰ’ ਦੇ ਤਹਿਤ ਅੱਗੇ ਆ ਰਹੀਆਂ ਹਨ ਤਾਂ ਜੋ ਵੱਧ ਰਹੇ ਕੋਵਿਡ-19 ਮਰੀਜ਼ਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।