ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਅਕਤੂਬਰ
ਹਰਿਆਣਾ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਤੇ ਕੁਰੂਕਸ਼ੇਤਰ ਦੀ ਡਿਪਟੀ ਕਮਿਸ਼ਨਰ ਸ਼ਰਨਜੀਤ ਕੌਰ ਬਰਾੜ ਨੇ ਅੱਜ ਬਾਬੈਨ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ ਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਸ਼ੈੱਲਰ ਮਾਲਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਅਨੁਰਾਗ ਰਸਤੋਗੀ ਨੇ ਕਿਹਾ ਕਿ ਝੋਨੇ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਮੰਡੀ ਵਿੱਚ ਬਾਰਦਾਨੇ ਵੀ ਪੂਰੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਸ਼ੈੱਲਰ ਮਾਲਕਾਂ ਦੀਆਂ ਵੀ ਸਮੱਸਿਆਵਾਂ ਸੁਣੀਆਂ ਤੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਖਰੀਦ ਵਿਚ ਕਿਸਾਨ, ਵਪਾਰੀ ਤੇ ਸ਼ੈੱਲਰ ਮਾਲਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ।