ਨਵੀਂ ਦਿੱਲੀ, 3 ਦਸੰਬਰ
ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਹਵਾ ਪ੍ਰਦੂਸ਼ਨ ਕਾਰਨ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕੇਂਦਰ ਦੀ ਏਅਰ ਕੁਆਲਿਟੀ ਕਮੇਟੀ ਨੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਅਤੇ ਆਨਲਾਈਨ ਪੜਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਸਨਅਤੀ ਇਕਾਈਆਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦਿਨ ਵਿੱਚ 8 ਘੰਟੇ ਚੱਲਣ ਦੀ ਇਜਾਜ਼ਤ ਦਿੱਤੀ ਗਈ ਹੈ। ਹਫਤਾਰੀ ਛੁੱਟੀ ’ਤੇ ਕੰਮ ਨਹੀਂ ਹੋਣ ਦਿੱਤਾ ਜਾਵੇਗਾ।