ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 27 ਅਗਸਤ
ਹਰਿਆਣਾ ਸਰਕਾਰ ਵੱਲੋਂ ਸੂਬੇ ਦੇ 54 ਆਈਏਐੱਸ ਅਧਿਕਾਰੀਆਂ ਦੇ ਜਾਰੀ ਕੀਤੇ ਗਏ ਤਬਾਦਲੇ ਦੇ ਹੁਕਮਾਂ ਅਨੁਸਾਰ ਅੰਬਾਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੂੰ ਬਦਲ ਕੇ ਫ਼ਰੀਦਾਬਾਦ ਲਾਇਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ 2012 ਬੈਚ ਦੀ ਆਈਏਐੱਸ ਅਧਿਕਾਰੀ ਹਿਸਾਰ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਡਾ. ਪ੍ਰਿਯੰਕਾ ਸੋਨੀ ਨੂੰ ਅੰਬਾਲਾ ਦੀ ਡੀਸੀ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਬਾਲਾ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਤਾਇਨਾਤ ਕੀਤੇ ਗਏ ਵਰਿੰਦਰ ਲਾਠਰ ਨੂੰ ਪੰਚਕੂਲਾ ਨਗਰ ਨਿਗਮ ਦਾ ਕਮਿਸ਼ਨਰ ਲਾਇਆ ਗਿਆ ਹੈ।