ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 13 ਜੁਲਾਈ
ਬਾਬੈਨ ਵਿੱਚ ਆਂਗਨਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਬਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਬਾਬੈਨ ਦੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।
ਪ੍ਰਦਰਸ਼ਨ ਦੇ ਪ੍ਰਬੰਧਕ ਭੀਮ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਨੂੰ ਜਦੋਂ ਤਕ ਸਮਾਰਟ ਫੋਨ ਨਹੀਂ ਦਿੱਤੇ ਜਾਂਦੇ ਉਦੋਂ ਤੱਕ ਇਨ੍ਹਾਂ ਤੇ ਪੋਸ਼ਣ ਟਰੈਕ ਐਪ ਡਾਊਨ ਲੋਡ ਕਰਨ ਦਾ ਦਬਾਅ ਨਾ ਬਣਾਇਆ ਜਾਏ ਤੇ ਆਨਲਾਈਨ ਰਿਚਾਰਜ ਲਈ ਘੱਟੋ ਘੱਟ 500 ਰੁਪਏ ਦਿੱਤੇ ਜਾਣ। ਉਨ੍ਹਾਂ ਦੀ ਮਾਣ ਭੱਤਾ ਹਰ ਮਹੀਨੇ ਦੀ 7 ਤਰੀਕ ਨੂੰ ਦਿੱਤਾ ਜਾਵੇ।