ਰਤਨ ਸਿੰਘ ਢਿੱਲੋਂ
ਅੰਬਾਲਾ, 24 ਸਤੰਬਰ
ਕੇਂਦਰੀ ਸਿੱਖਿਆ ਮੰਤਰੀ ਤੇ ਹਰਿਆਣਾ ਭਾਜਪਾ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਅਨਿਲ ਵਿੱਜ ਲੋਕਤੰਤਰ ਦੇ ਪੁਜਾਰੀ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਲੋਕ ਫਿਰ ਤੋਂ ਭਾਜਪਾ ਨੂੰ ਸੇਵਾ ਕਰਨ ਦਾ ਮੌਕਾ ਦੇਣਗੇ।
ਕੇਂਦਰੀ ਮੰਤਰੀ ਅੱਜ ਸ਼ਾਮ ਨੂੰ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਦੀ ਮੌਜੂਦਗੀ ਵਿੱਚ ਅੰਬਾਲਾ ਛਾਉਣੀ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਵਿੱਜ ਛੇ ਵਾਰ ਜੇਤੂ ਰਹੇ ਹਨ ਪਰ ਫਿਰ ਵੀ ਉਹ ਲੋਕਤੰਤਰ ਦੇ ਪੁਜਾਰੀ ਵਜੋਂ ਕੰਮ ਕਰ ਰਹੇ ਹਨ, ਜੋ ਸ਼ਲਾਘਾਯੋਗ ਹੈ।