ਪੱਤਰ ਪ੍ਰੇਰਕ
ਟੋਹਾਣਾ, 27 ਜੂਨ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬਾਂਗੜ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਹਿੰਦਰਗੜ੍ਹ ਤੇ ਰੇਵਾੜੀ ਜ਼ਿਲ੍ਹਿਆਂ ਵਿੱਚ ਟਿੱਡੀ ਦਲ ਦੇ ਹਮਲੇ ਦੀਆਂ ਖ਼ਬਰਾਂ ਆਉਣ ਕਾਰਨ ਕਿਸਾਨਾਂ ਨੂੰ ਇਹਤਿਆਤ ਵੱਜੋਂ ਟਿੱਡੀ ਦਲ ਦੇ ਹਮਲੇ ਤੋਂ ਬਚਾਅ ਲਈ ਚੌਕਸ ਰਹਿਣ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੈੱਡਕਆਰਟਰ ਵਿੱਚ ਕੰਟਰੋਲ ਸਥਾਪਿਤ ਕਰਕੇ ਡਾ. ਅਨਿਲ ਵੀਰ ਨੂੰ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ 01667-231122 ਨੰਬਰ ਵੀ ਜਾਰੀ ਕੀਤਾ ਹੈ ਤੇ ਕਿਹਾ ਪਹਿਲਾਂ ਹੀ ਤਿਆਰੀਆਂ ਵਿੱਢ ਲੈਣ।