ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 24 ਅਕਤੂਬਰ
ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੇ ਕਿਹਾ ਕਿ ਦੀਵਾਲੀ ਨੂੰ ਉਤਸ਼ਾਹ ਨਾਲ ਮਨਾਉਣ ਵਾਸਤੇ ਕੁਰੂਕਸ਼ੇਤਰ ਵਾਸੀਆਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਲਈ ਇਸ ਪਵਿੱਤਰ ਤਿਉਹਾਰ ’ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਅਹਿਦ ਲੈਣਾ ਚਾਹੀਦਾ ਹੈ। ਇਸ ਨੂੰ ਪੂਰਾ ਕਰਨ ਲਈ ਲੋਕਾਂ ਨੂੰ ਪਟਾਕੇ ਨਾ ਚਲਾਉਣ ਦਾ ਫੈਸਲਾ ਕਰਨਾ ਹੋਵੇਗਾ। ਇੰਨਾ ਹੀ ਨਹੀਂ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਸੰਭਾਲਣ ਵੱਲ ਧਿਆਨ ਦੇਣ। ਇਸ ਤੋਂ ਪਹਿਲਾਂ ਡੀਸੀ ਰਾਜੇਸ਼ ਜੋਗਪਾਲ, ਪੁਲੀਸ ਸੁਪਰਡੈਂਟ ਵਰੁਣ ਸਿੰਗਲਾ ਤੇ ਸੀਨੀਅਰ ਪੱਤਰਕਾਰ ਪੰਕਜ ਅਰੋੜਾ ਆਦਿ ਨੇ ਪ੍ਰੋਗਰਾਮ ਦਾ ਰਸਮੀ ਉਦਘਾਟਨ ਕੀਤਾ। ਪ੍ਰੋਗਰਾਮ ਵਿੱਚ ਪੱਤਰਕਾਰਾਂ ਦੀ ਤਰਫੋਂ ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ, ਪੁਲੀਸ ਸੁਪਰਡੈਂਟ ਵਰੁਣ ਸਿੰਗਲਾ, ਐੱਸਡੀਐੱਮ ਪੰਕਜ ਸੇਤੀਆ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।