ਪੱਤਰ ਪ੍ਰੇਰਕ
ਰਤੀਆ, 26 ਜੁਲਾਈ
ਐੱਸਡੀਐੱਮ ਜਗਦੀਸ਼ ਚੰਦਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘੱਗਰ ਦਰਿਆ, ਰੰਗੋਈ ਡਰੇਨ ਅਤੇ ਹੜ੍ਹ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਨਾ ਜਾਣ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਦੇ ਪੁਲ ਅਤੇ ਇਸ ਦੇ ਆਲੇ-ਦੁਆਲੇ ਸੇਮ ਵਾਲੇ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਤਸਵੀਰਾਂ ਅਤੇ ਵੀਡੀਓ ਬਣਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਹੈ, ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਨੇੜੇ ਸੈਲਫੀ ਅਤੇ ਵੀਡੀਓ ਬਣਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਭਰੇ ਇਲਾਕਿਆਂ ਵਿੱਚ ਨਾ ਜਾਣ, ਆਪਣੇ ਘਰਾਂ ਵਿੱਚ ਸੁਰੱਖਿਅਤ ਰਹਿਣ।