ਟੋਹਾਣਾ: ਜੇਲ੍ਹ ਵਿੱਚ ਬੰਦ ਇਥੋਂ ਦੇ ਇਕ ਵਿਅਕਤੀ ਦੀ ਪਤਨੀ ਨੂੰ ਬਲੈਕਮੇਲ ਕਰਨ ’ਤੇ ਜਾਖ਼ਲ ਪੁਲੀਸ ਨੇ ਕੁਲਵਿੰਦਰ ਸਿੰਘ ਉਰਫ਼ ਕਾਲੂ ਦੇ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਔਰਤ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦਾ ਪਤੀ ਨਸ਼ਾ ਤਸਕਰੀ ਦੇ ਦੋਸ਼ ਹੇਠ ਜੇਲ੍ਹ ਵਿੱਚ ਬੰਦ ਹੈ। ਮੁਲਜ਼ਮ ਨੇ ਜ਼ਮਾਨਤ ਕਰਾਉਣ ਬਦਲੇ ਉਸਤੋਂ ਢਾਈ ਲੱਖ ਰੁਪਏ ਵਸੂਲੇ ਤੇ ਫ਼ਿਰ ਲਗਾਤਾਰ ਉਸਨੂੰ ਹਵਸ ਦਾ ਸ਼ਿਕਾਰ ਬਣਾ ਕੇ ਵੀਡੀਓ ਬਣਾ ਕੇ ਬਲੈਕਮੇਲ ਕਰਦਾ ਰਿਹਾ। ਵਿਰੋਧ ਕਰਨ ’ਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ। ਜਾਖਲ ਐੱਸਐੱਚਓ ਵਿਕਰਮ ਜੋਸ਼ਨ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਪੀੜਤ ਔਰਤ ਦਾ ਮੈਡੀਕਲ ਕਰਵਾਇਆ ਗਿਆ ਹੈ। -ਪੱਤਰ ਪ੍ਰੇਰਕ