ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 6 ਸਤੰਬਰ
ਆਰੀਆ ਕੰਨਿਆ ਕਾਲਜ ਦੇ ਆਡੀਟੋਰੀਅਮ ਵਿੱਚ ਦੋ ਰੋਜ਼ਾ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਮੁੱਖ ਮਹਿਮਾਨ ਵਜੋਂ ਪੁੱਜੇ ਕਾਲਜ ਦੀ ਪ੍ਰਬੰਧਕ ਕਮੇਟੀ ਦੀ ਮੈਂਬਰ ਮਧੂ ਗੁਪਤਾ ਦਾ ਸਵਾਗਤ ਕੀਤਾ। ਇਸ ਦੌਰਾਨ ਮਧੂ ਗੁਪਤਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਅੱਗੇ ਵਧਣ ਲਈ ਅਜਿਹੇ ਪ੍ਰੋਗਰਾਮਾਂ ਵਿਚ ਹਿੱਸਾ ਲੈਣਾ ਜ਼ਰੂਰੀ ਹੈ। ਅੱਜ ਦੇ ਪ੍ਰੋਗਰਾਮ ਵਿਚ ਸੰਗੀਤ, ਨ੍ਰਿਤ, ਮੋਨੋ ਐਕਟਿੰਗ ਤੇ ਮਾਡਲਿੰਗ ਮੁਕਾਬਲਿਆਂ ਵਿੱਚ 148 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਦੌਰਾਨ ਮੋਨੋ ਐਕਟਿੰਗ ਵਿਚ ਐਸ਼ਮੀਤ ਕੌਰ ਨੇ ਪਹਿਲਾ, ਸਿਮਰਨਜੀਤ ਕੌਰ ਨੇ ਦੂਜਾ ਅਤੇ ਸ਼ੀਤਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨ੍ਰਿਤ ਮੁਕਾਬਲੇ ਵਿਚ ਕਸ਼ਿਸ਼ ਪਹਿਲੇ, ਸਿਮਰਨਜੀਤ ਕੌਰ ਦੂਜੇ ਅਤੇ ਜਸ਼ਨਮੀਤ ਕੌਰ ਤੀਜੇ ਸਥਾਨ ’ਤੇ ਰਹੀ। ਮੁੱਖ ਮਹਿਮਾਨ ਤੇ ਕਾਲਜ ਦੀ ਪ੍ਰਿੰਸੀਪਲ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ।