ਪੱਤਰ ਪ੍ਰੇਰਕ
ਫ਼ਰੀਦਾਬਾਦ, 31 ਅਕਤੂਬਰ
ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਪਟਾਕਿਆਂ ਦੀ ਵਿਕਰੀ ’ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਵੀ ਪਟਾਕਿਆਂ ਦੀ ਵਿਕਰੀ ’ਤੇ ਪਾਬੰਦੀ ਲਗਾ ਚੁੱਕੀ ਹੈ। ਹਰਿਆਣਾ ਸਰਕਾਰ ਨੇ ਵੱਧ ਰਹੇ ਪ੍ਰਦੂਸ਼ਣ ਕਾਰਨ ਇਹ ਕਦਮ ਚੁੱਕਿਆ ਹੈ। ਪਾਬੰਦੀ ਵਾਲੇ ਇਲਾਕਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਆਉਣ ਵਾਲੇ ਜ਼ਿਲ੍ਹੇ ਵੀ ਸ਼ਾਮਲ ਹਨ। ਹਰਿਆਣਾ ਸਰਕਾਰ ਨੇ ਦਿੱਲੀ ਨਾਲ ਲੱਗਦੇ ਗੁਰੂਗ੍ਰਾਮ ਅਤੇ ਫਰੀਦਾਬਾਦ ਤੋਂ ਇਲਾਵਾ ਦਾਦਰੀ, ਸੋਨੀਪਤ, ਰੇਵਾੜੀ, ਰੋਹਤਕ, ਪਾਣੀਪਤ, ਪਲਵਲ, ਨੂਹ, ਜੀਂਦ, ਝੱਜਰ, ਮਹਿੰਦਰਗੜ੍ਹ ਤੇ ਕਰਨਾਲ ਵਿੱਚ ਪਟਾਕਿਆਂ ਦੀ ਵਿਕਰੀ ’ਤੇ ਪਾਬੰਦੀ ਲਾਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਹਰੇ ਪਟਾਕਿਆਂ ਦੀ ਵਿਕਰੀ ਦੀ ਇਜ਼ਾਜਤ ਦਿੱਤੀ ਗਈ ਹੈ। ਪਟਾਕੇ ਚਲਾਉਣ ਦੀ ਛੋਟ ਰਾਤ 8 ਤੋਂ 10 ਵਜੇ ਤੱਕ ਹੋਵੇਗੀ।