ਪੱਤਰ ਪ੍ਰੇਰਕ
ਰਤੀਆ, 18 ਸਤੰਬਰ
ਰਿਟਰਨਿੰਗ ਅਫਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ 41-ਰਤੀਆ ਵਿਧਾਨ ਸਭਾ ਚੋਣਾਂ ਲਈ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ। ਉਨ੍ਹਾਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਰਨੈਲ ਸਿੰਘ ਕੋਲ ਚੋਣ ਨਿਸ਼ਾਨ ਹੱਥ, ਆਮ ਆਦਮੀ ਪਾਰਟੀ ਦੇ ਮੁਖਤਿਆਰ ਸਿੰਘ ਕੋਲ ਚੋਣ ਨਿਸ਼ਾਨ ਝਾੜੂ, ਜੇਜੇਪੀ ਪਾਰਟੀ ਦੇ ਰਮੇਸ਼ ਕੋਲ ਚੋਣ ਨਿਸ਼ਾਨ ਕੂੰਜੀ, ਇੰਡੀਅਨ ਨੈਸ਼ਨਲ ਲੋਕ ਦਲ ਦੇ ਉਮੀਦਵਾਰ ਰਾਮਸਵਰੂਪ ਰਾਮਾ ਕੋਲ ਚੋਣ ਨਿਸ਼ਾਨ ਐਨਕ, ਭਾਜਪਾ ਦੀ ਸੁਨੀਤਾ ਦੁੱਗਲ ਦਾ ਚੋਣ ਨਿਸ਼ਾਨ ਕਮਲ ਦਾ ਫੁੱਲ ਹੋਵੇਗਾ। ਉਨ੍ਹਾਂ ਦੱਸਿਆ ਕਿ ਪੀਪਲਜ਼ ਪਾਰਟੀ ਆਫ਼ ਇੰਡੀਆ (ਡੈਮੋਕਰੈਟਿਕ) ਵੱਲੋਂ ਖੜ੍ਹੇ ਉਮੀਦਵਾਰ ਸੁਰਜੀਤ ਸਿੰਘ ਨੂੰ ਚੋਣ ਨਿਸ਼ਾਨ ਫਲਾਂ ਵਾਲੀ ਟੋਕਰੀ, ਆਜ਼ਾਦ ਉਮੀਦਵਾਰ ਤੇਜਪਾਲ ਨੂੰ ਚੋਣ ਨਿਸ਼ਾਨ ਕੈਂਚੀ, ਆਜ਼ਾਦ ਉਮੀਦਵਾਰ ਰਾਜ ਕੁਮਾਰ ਚੋਣ ਨਿਸ਼ਾਨ ਅਲਮਾਰੀ, ਆਜ਼ਾਦ ਉਮੀਦਵਾਰ ਰਾਜਬੀਰ ਨੂੰ ਚੋਣ ਨਿਸ਼ਾਨ ਟੈਲੀਸਕੋਪ, ਆਜ਼ਾਦ ਉਮੀਦਵਾਰ ਸੁਰਿੰਦਰ ਕੁਮਾਰ ਨੂੰ ਚੋਣ ਨਿਸ਼ਾਨ ਕਰੇਨ ਅਲਾਟ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਤੀਆ ਤੋਂ ਦੋ ਆਜ਼ਾਦ ਉਮੀਦਵਾਰਾਂ ਮੰਜੂ ਬਾਲਾ, ਬੀਬੋ ਇੰਦੌਰਾ ਅਤੇ ਬਸਪਾ ਪਾਰਟੀ ਦੇ ਉਮੀਦਵਾਰ ਛੁਰਪਾਲ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।
ਚੋਣਾਂ ਦੇ ਮੱਦੇਨਜ਼ਰ ਪਹਿਲੀ ਪਾਇਲਟ ਰਿਹਰਸਲ ਕਰਵਾਈ
ਪਿਹੋਵਾ (ਸਤਪਾਲ ਰਾਮਗੜ੍ਹੀਆ):
ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਅਮਨ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਅੱਜ ਇੱਥੇ ਟੈਗੋਰ ਪਬਲਿਕ ਸਕੂਲ ਵਿੱਚ ਪਹਿਲੀ ਪਾਇਲਟ ਰਿਹਰਸਲ ਕਰਵਾਈ ਗਈ। ਿਟਰਨਿੰਗ ਅਫ਼ਸਰ ਅਮਨ ਕੁਮਾਰ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਪ੍ਰੀਜ਼ਾਈਡਿੰਗ ਅਤੇ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਰਿਹਰਸਲ ਦਾ ਦੌਰ ਸ਼ੁਰੂ ਹੋ ਗਿਆ ਹੈ। ਰਿਹਰਸਲ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈਵੀਐਮ ਅਤੇ ਵੀਵੀਪੀਏਟੀ ਬਾਰੇ ਮੁਕੰਮਲ ਸਿਖਲਾਈ ਦਿੱਤੀ ਗਈ। ਇਸ ਮੌਕੇ ਮਾਸਟਰ ਟਰੇਨਰ ਸੁਮਿਤ ਆਹੂਜਾ, ਨਰੇਸ਼ ਕੁਮਾਰ, ਬਖਸ਼ੀ ਵੱਲੋਂ ਮੌਜੂਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕ ਪੋਲ ਸਬੰਧੀ ਜਾਣਕਾਰੀ ਦਿੱਤੀ ਗਈ।
ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਐਲਾਨ
ਸ਼ਾਹਬਾਦ (ਪੱਤਰ ਪ੍ਰੇਰਕ):
ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਕੁਰੂਕਸ਼ੇਤਰ ਨੇ ਕਿਹਾ ਹੈ ਕਿ ਹਰਿਆਣਾ ਆਮ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਨਾਗਰਿਕਾਂ ਲਈ ਚੋਣ ਜ਼ਾਬਤੇ ਦੀ ਪਾਲਣਾ ਕਰਨਾ ਜ਼ਰੂਰੀ ਹੈ। ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਪ੍ਰਚਾਰ ਦੌਰਾਨ ਇਕ ਦੂਜੇ ’ਤੇ ਨਿੱਜੀ ਟਿੱਪਣੀਆਂ ਨਾ ਕਰਨ। ਜੇ ਕੋਈ ਅਜਿਹਾ ਕਰਦਾ ਹੈ ਤਾਂ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਜਾਵੇਗਾ। ਸਬੰਧਤ ਵਿਅਕਤੀ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਰਾਜੇਸ਼ ਜੋਗਪਾਲ ਨੇ ਕਿਹਾ ਕਿ ਚੋਣਾਂ ਦੌਰਾਨ ਕੋਈ ਵੀ ਵਿਅਕਤੀ ਜਾਂ ਉਮੀਦਵਾਰ ਅਸ਼ਲੀਲ ਟਿੱਪਣੀ ਜਾਂ ਭਾਸ਼ਾ ਦੀ ਵਰਤੋਂ ਨਾ ਕਰੇ। ਇਸ ਤੋਂ ਇਲਾਵਾ ਵੋਟਾਂ ਲੈਣ ਲਈ ਜਾਤ, ਧਰਮ, ਭਾਸ਼ਾ ਤੇ ਸੰਪਰਦਾ ਨਾਲ ਸਬੰਧਤ ਟਿੱਪਣੀ ਨਾ ਕੀਤੀ ਜਾਵੇ।