ਨਵੀਂ ਦਿੱਲੀ, 11 ਫਰਵਰੀ
ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਅਤੇ ਹੋਰਾਂ ਖ਼ਿਲਾਫ਼ ਫੰਡਾਂ ਦੀ ਕਥਿਤ ਦੁਰਵਰਤੋਂ, ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਤਹਿਤ ਐੱਫਆਈਆਰ ਦਰਜ ਕੀਤੀ ਹੈ। ਐੱਫਆਈਆਰ ਪੀਐਂਡਐੱਮ ਫਿਲਮਜ਼ ਪ੍ਰਾਈਵੇਟ ਦੇ ਡਾਇਰੈਕਟਰ ਪਵਨ ਚਾਵਲਾ ਦੀ ਸ਼ਿਕਾਇਤ ’ਤੇ ਦਰਜ ਕੀਤੀ ਗਈ ਹੈ।