ਪ੍ਰਭੂ ਦਿਆਲ
ਸਿਰਸਾ, 24 ਅਗਸਤ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਰਣਜੀਤ ਕਤਲ ਕੇਸ ਮਾਮਲੇ ਵਿੱਚ ਫ਼ੈਸਲਾ ਸੁਣਾਉਣ ’ਤੇ ਰੋਕ ਲਾਏ ਜਾਣ ਮਗਰੋਂ ਅਸ਼ੁੰਲ ਛਤਰਪਤੀ ਨੇ ਕਿਹਾ ਕਿ ਸੀਬੀਆਈ ਦੇ ਵਿਸ਼ੇਸ਼ ਜੱਜ ਨੂੰ ਇਸ ਮਾਮਲੇ ਤੋਂ ਖ਼ੁਦ ਨੂੰ ਵੱਖ ਕਰ ਲੈਣਾ ਚਾਹੀਦਾ ਹੈ ਤਾਂ ਕਿ ਪੀੜਤ ਧਿਰ ਦਾ ਅਦਾਲਤ ’ਤੇ ਭਰੋਸਾ ਬਣਿਆ ਰਹੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਨੇ ਕਿਹਾ ਹੈ ਕਿ ਸੀਬੀਆਈ ਦੀ ਵਿਸ਼ੇਸ਼ ਅਦਾਲਤ ’ਤੇ ਰਣਜੀਤ ਸਿੰਘ ਦੇ ਪੁੱਤਰ ਜਗਸੀਰ ਸਿੰਘ ਨੇ ਬੇਭਰੋਸੀ ਪ੍ਰਗਟ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਤਬਦੀਲ ਕੀਤੇ ਜਾਣ ਦੀ ਅਪੀਲ ਕੀਤੀ ਹੈ। ਹਾਈ ਕੋਰਟ ਨੇ 27 ਅਗਸਤ ਤੱਕ ਇਸ ’ਤੇ ਫ਼ੈਸਲਾ ਸੁਣਾਉਣ ’ਤੇ ਰੋਕ ਲਾ ਦਿੱਤੀ ਹੈ। ਅਸ਼ੁੰਲ ਛਤਰਪਤੀ ਨੇ ਕਿਹਾ ਹੈ ਕਿ ਪੀੜਤ ਪਰਿਵਾਰ ਪਿਛਲੇ 19 ਸਾਲਾਂ ਤੋਂ ਨਿਆਂ ਲਈ ਸੰਘਰਸ਼ ਕਰ ਰਿਹਾ ਹੈ ਤੇ ਹੁਣ ਪਰਿਵਾਰ ਨੂੰ ਨਿਆਂ ਦੀ ਆਸ ਬੱਝੀ ਹੈ। ਜ਼ਿਕਰਯੋਗ ਹੈ ਕਿ 10 ਜੁਲਾਈ 2002 ਨੂੰ ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਸਿੰਘ ਦਾ ਕਤਲ ਹੋ ਗਿਆ ਸੀ।