ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 3 ਮਈ
ਈਦ-ਉਲ-ਫਿਤਰ ਦਾ ਤਿਉਹਾਰ ਅੱਜ ਈਦਗਾਹ ਬਾਬੈਨ ਵਿੱਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਜਾਮਾ ਮਸਜਿਦ ਬਾਬੈਨ ਦੇ ਇਮਾਮ ਜਾਨ ਮਹੁੰਮਦ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਨਮਾਜ਼ ਅਦਾ ਕਰਵਾਈ। ਮੁਸਲਿਮ ਤੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਆਪਸ ਵਿਚ ਗਲੇ ਮਿਲ ਕੇ ਇੱਕ-ਦੂਜੇ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਨੇ ਸਮਾਜ ਦੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਆਪਸੀ ਭਾਈਚਾਰਾ ਬਣਾਉਣ, ਟੁੱਟੇ ਰਿਸ਼ਤਿਆਂ ਨੂੰ ਗੰਢਣ, ਗ਼ਰੀਬ ਅਨਾਥ ਤੇ ਬੇਸਹਾਰਾ ਬੱਚਿਆਂ ਤੇ ਲੋਕਾਂ ਦੀ ਮਦਦ ਕਰਨ ਤੋਂ ਇਲਾਵਾ ਸਮੁੱਚੀ ਮਾਨਵਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਲਿਆਕਤ ਅਲੀ, ਸਲਮਾਨ ਖਾਨ ਬੁਹਾਵੀ, ਜੀਜੂ ਖਾਨ, ਲੁਕਮਾਨ, ਰਫੀਕ, ਯਾਮਿਨ, ਫਿਰੋਜ਼ ਖਾਨ ਆਦਿ ਮੌਜੂਦ ਸਨ।