ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 27 ਸਤੰਬਰ
ਕੁਰੂਕਸ਼ੇਤਰ ਦੀ ਸਾਬਕਾ ਸੰਸਦ ਮੈਂਬਰ ਤੇ ਭਾਜਪਾ ਨੇਤਾ ਕੈਲਾਸ਼ੋ ਸੈਣੀ ਨੇ ਕਿਹਾ ਹੈ ਕਿ ਸ੍ਰੀ ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਦੇਸ਼ ਦੇ ਚੌਕੀਦਾਰ ਬਣ ਕੇ ਦੇਸ਼ ਦੀ ਰੱਖਿਆ ਤੇ ਪਹਿਰੇਦਾਰੀ ਕਰ ਰਹੇ ਹਨ। ਉਨ੍ਹਾਂ ਨੇ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨੂੰ ਬਰਕਰਾਰ ਰੱਖਦਿਆਂ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਤਿੰਨ ਖੇਤੀ ਬਿੱਲ ਪਾਸ ਕਰਵਾਏ ਹਨ ਜੋ ਕਿਸਾਨਾਂ ਦੇ ਹਿੱਤ ਲਈ ਸਾਬਤ ਹੋਣਗੇ। ਕੈਲਾਸ਼ੋ ਸੈਣੀ ਅੱਜ ਨੇੜਲੇ ਪਿੰਡ ਪ੍ਰਹਿਲਾਦਪੁਰ ’ਚ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਗਰੀਬਾਂ, ਮਜ਼ਦੂਰਾਂ, ਵਪਾਰੀਆਂ ਤੇ ਕਰਮਚਾਰੀਆਂ ਦੇ ਹਿੱਤ ’ਚ ਹਨ। ਸਰਕਾਰ ਨੇ ਕਈ ਯੋਜਨਾਵਾਂ ਚਲਾ ਕੇ ਉਨਾਂ ਨੂੰ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ ਜਦਕਿ ਕਾਂਗਰਸ ਆਪਣੀ ਸਾਖ ਬਚਾਉਣ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।