ਨਿੱਜੀ ਪੱਤਰ ਪ੍ਰੇਰਕ
ਸਿਰਸਾ, 3 ਨਵੰਬਰ
ਸੀਈਟੀ ਦੀ ਪ੍ਰੀਖਿਆ ਲਈ ਜ਼ਿਲ੍ਹਾ ਸਿਰਸਾ ਵਿੱਚ 38 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ’ਚ ਵੱਖ-ਵੱਖ ਜ਼ਿਲ੍ਹਿਆਂ ਦੇ 49 ਹਜਾਰ 142 ਪ੍ਰੀਖਿਆਰਥੀ ਆਪਣੀ ਪ੍ਰੀਖਿਆ ਦੇਣਗੇ। ਪੰਜ ਤੇ ਛੇ ਨਵੰਬਰ ਨੂੰ ਹੋਣ ਵਾਲੀ ਇਹ ਪ੍ਰੀਖਿਆ ਦੋ ਸੈਸ਼ਨਾਂ ਵਿੱਚ ਸਵੇਰੇ ਦਸ ਵਜੇ ਤੋਂ 11.45 ਅਤੇ ਦੂਜੀ ਸ਼ਿਫਟ ਦਾ ਸਮਾਂ ਦੁਪਹਿਰ ਬਾਅਦ ਤਿੰਨ ਵਜੇ ਤੋਂ 4.45 ਤੱਕ ਦਾ ਹੋਵੇਗਾ। ਪ੍ਰੀਖਿਆਰਥੀ ਕਰੀਬ ਇਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ’ਚ ਆਪਣੀ ਰਿਪੋਰਟ ਦਰਜ ਕਰਵਾਉਣੀ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਦਿੱਤੀ।