ਚੰਡੀਗੜ੍ਹ, 9 ਅਗਸਤ
ਹਰਿਆਣਾ ਦੇ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਨੇ ਕੇਂਦਰ ਸਰਕਾਰ ਖ਼ਿਲਾਫ਼ ਤੀਜਾ ਫਰੰਟ ਬਣਾਉਣ ਦੇ ਕੀਤੇ ਐਲਾਨ ਮਗਰੋਂ ਅੱਜ ਦਿੱਲੀ ਵਿੱਚ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵੇਂ ਸੀਨੀਅਰ ਆਗੂਆਂ ਦਾ ਹਾਲ ਜਾਣਿਆ ਤੇ ਸਿਆਸੀ ਮੁੱਦਿਆਂ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਚੌਟਾਲਾ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਜੇਡੀ (ਯੂ) ਆਗੂ ਕੇ ਸੀ ਤਿਆਗੀ ਨਾਲ ਮੀਟਿੰਗ ਕੀਤੀ ਸੀ।-ਪੀਟੀਆਈ