ਪੱਤਰ ਪ੍ਰੇਰਕ
ਪੰਚਕੂਲਾ 25, ਅਗਸਤ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੀਤੀ ਅੱਧੀ ਰਾਤ ਨੂੰ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਹੋ ਗਏ ਹਨ। ਬੀਤੀ ਰਾਤ ਕਰੀਬ ਢਾਈ ਵਜੇ ਮਨੋਹਰ ਲਾਲ ਖੱਟਰ ਸਰਕਾਰੀ ਗੱਡੀ ਵਿਚ ਮੇਦਾਂਤਾ ਹਸਪਤਾਲ ਪਹੁੰਚੇ ਤੇ ਇਲਾਜ ਲਈ ਦਾਖ਼ਲ ਹੋ ਗਏ। ਮੇਦਾਂਤਾ ਹਸਪਤਾਲ ਵਿਚ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਰਿਆਣਾ ਦੇ ਕੈਬਨਿਟ ਮੰਤਰੀ ਮੂਲ ਚੰਦ ਸ਼ਰਮਾ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਉਨ੍ਹਾਂ ਪੰਚਕੂਲਾ ਕੋਵਿਡ ਲੈਬ ਵਿਚ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਹੁਣ ਪਾਜ਼ੇਟਿਵ ਆਉਣ ਦੀ ਪੁਸ਼ਟੀ ਹੋਈ ਹੈ। ਪੰਚਕੂਲਾ ਦੇ ਵਿਧਾਇਕ ਅਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੀ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਹੋ ਗਏ ਹਨ। ਉਨ੍ਹਾਂ ਦੀ ਕਰੋਨਾ ਰਿਪੋਰਟ ਬੀਤੇ ਦਿਨ ਪਾਜ਼ੇਟਿਵ ਆਈ ਸੀ।