ਪੱਤਰ ਪ੍ਰੇਰਕ
ਟੋਹਾਣਾ, 10 ਨਵੰਬਰ
ਇੱਥੇ ਹਿਸਾਰ ਰੋਡ ’ਤੇ ਪਿੰਡ ਕੰਨ੍ਹੜੀ-ਸਮੈਣ ਵਿਚਕਾਰ ਤੇਜ਼ ਰਫ਼ਤਾਰ ਬੋਲੈਰੋ ਕਾਰ ਅਤੇ ਬੱਸ ਦੀ ਟੱਕਰ ਵਿੱਚ ਬੋਲੈਰੋ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਬੀਰ (55) ਵਜੋਂ ਹੋਈ ਹੈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਕਾਰ ਸਵਾਰਾਂ ਨੂੰ ਟੋਹਾਣਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਦੌਰਾਨ ਹਸਪਤਾਲ ਵਿੱਚ ਡਾਕਟਰ ਨੇ ਦਲਬੀਰ ਨੂੰ ਮ੍ਰਿਤਕ ਐਲਾਨ ਦਿੱਤਾ । ਇਸ ਦੌਰਾਨ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਮ੍ਰਿਤਕ ਡਰਾਈਵਰ ਦਲਬੀਰ ਦੀ ਲਾਸ਼ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਮ੍ਰਿਤਕ ਦੀ ਭੈਣ ਦਰਸ਼ਨਾਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਮਾਮਲਾ ਦਰਜ ਕਰਕੇ ਨਿੱਜੀ ਬੱਸ ਕਬਜ਼ੇ ਵਿੱਚ ਲੈ ਲਈ ਹੈ ਤੇ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।