ਪੰਚਕੂਲਾ: ਹਰਿਆਣਾ ਵਿੱਚ 2021-22 ਲਈ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ਵਿੱਚ 9ਵੀਂ ਤੇ 11ਵੀਂ ਜਮਾਤਾਂ ਦੇ ਦਾਖਲੇ ਲਈ ਸਮਾਂ ਸੀਮਾ ਵਿੱਚ ਵਾਧਾ ਕੀਤਾ ਗਿਆ ਹੈ। ਇਸ ਬਾਰੇ ਸੈਕੰਡਰੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਾਸਾਂ ਵਿੱਚ ਸੰਸਥਾ ਦੇ ਮੁਖੀਆ ਵੱਲੋਂ ਸਬੰਧਤ ਬਲਾਕ ਸਿੱਖਿਆ ਅਧਿਕਾਰੀ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਮਨਜ਼ੂਰੀ ਪ੍ਰਾਪਤ ਕਰਕੇ 20 ਸਤੰਬਰ 2021 ਤੱਕ ਬਿਨਾਂ ਲੇਟ ਫੀਸ ਦਾਖਲਾ ਕਰਵਾਇਆ ਜਾ ਸਕਦਾ ਹੈ। -ਪੱਤਰ ਪ੍ਰੇਰਕ