ਚੰਡੀਗੜ੍ਹ: ਹਰਿਆਣਾ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਕਾਰਨ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿੰਨ ਆਬਜ਼ਰਵਰ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿੱਚੋਂ ਦੋ ਰਾਜਸਥਾਨ ਅਤੇ ਇਕ ਪੰਜਾਬ ਤੋਂ ਹੈ। ਇਨ੍ਹਾਂ ਤਿੰਨਾਂ ਆਬਜ਼ਵਰਾਂ ਦੀ ਨਿਯੁਕਤੀ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪਾਰਟੀ ਦੇ ਕੌਮੀ ਖਜ਼ਾਨਜੀ ਅਜੈ ਮਾਕਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਆਬਜ਼ਰਬਰ ਨਿਯੁਕਤ ਕੀਤਾ ਹੈ। -ਟਨਸ