ਏਲਨਾਬਾਦ: ਹਰਿਆਣਾ ਦੇ ਸਾਬਕਾ ਸਿੱਖਿਆ ਅਤੇ ਸਿੰਜਾਈ ਮੰਤਰੀ ਜਗਦੀਸ਼ ਨਹਿਰਾ ਦੇ ਪੁੱਤਰ ਸੁਰਿੰਦਰ ਨਹਿਰਾ ਦਾ ਅੱਜ ਦੇਹਾਂਤ ਹੋ ਗਿਆ। ਸੁਰਿੰਦਰ ਨਹਿਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਜੈਪੁਰ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਅੱਜ ਇਲਾਜ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਲੋਕਾਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ। -ਪੱਤਰ ਪ੍ਰੇਰਕ