ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਗਸਤ
ਹਰਿਆਣਾ ਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ 4 ਅਗਸਤ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸ੍ਰੀ ਬਿਸ਼ਨੋਈ 3 ਅਗਸਤ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਇਸ ਸਬੰਧੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਟਵੀਟ ਕਰਕੇ ਇਸ਼ਾਰਾ ਕਰ ਦਿੱਤਾ ਸੀ। ਇਸ ਤੋਂ ਬਾਅਦ ਵਿਧਾਇਕ ਨੇ ਵਿਧਾਨ ਸਭਾ ਹਲਕਾ ਆਦਮਪੁਰ ਦੇ ਲੋਕਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਲਈ ਤੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੋਣ ਵਾਲੀ ਜ਼ਿਮਨੀ ਚੋਣਾਂ ਵਿੱਚ ਮੁੜ ਸਾਥ ਦੇਣ ਦੀ ਮੰਗ ਕੀਤੀ।
ਕੁਲਦੀਪ ਬਿਸ਼ਨੋਈ ਨੇ ਇਲਾਕਾ ਵਾਸੀਆਂ ਨਾਲ ਮੀਟਿੰਗ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਤੋਂ 3 ਅਗਸਤ ਨੂੰ ਦੁਪਹਿਰ 12 ਵਜੇ ਮੁਲਾਕਾਤ ਲਈ ਸਮਾਂ ਮੰਗ ਲਿਆ ਹੈ।