ਪੱਤਰ ਪ੍ਰੇਰਕ
ਕਾਲਾਂਵਾਲੀ, 3 ਅਕਤੂਬਰ
ਫ਼ਿਰੋਜ਼ਪੁਰ ਤੋਂ ਪੰਜਾਬ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਕਾਲਾਂਵਾਲੀ ਤੋਂ ਕਾਂਗਰਸੀ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਸਭ ਤੋਂ ਪਹਿਲਾਂ ਰਾਏ ਸਿੱਖ ਅਤੇ ਹੋਰ ਭਾਈਚਾਰੇ ਦੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਸ਼ੀਸ਼ਪਾਲ ਕੇਹਰਵਾਲਾ ਦੀ ਮਦਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੁਲਵੰਤ ਕੌਰ, ਰਾਜਿੰਦਰ ਸਿੰਘ ਸਿਰਸਾ, ਕੁਲਵੰਤ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਪ੍ਰੇਮ ਸਿੰਘ, ਜਗਦੀਸ਼, ਰਾਜਕੁਮਾਰ, ਜਸਵੀਰ, ਅਮਨ ਕੰਬੋਜ, ਜੱਸੀ ਤੇਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਦੀ ਲਹਿਰ ਚੱਲ ਰਹੀ ਹੈ। ਕਾਂਗਰਸ ਪਾਰਟੀ 70 ਤੋਂ ਵੱਧ ਸੀਟਾਂ ਜਿੱਤ ਕੇ ਹਰਿਆਣਾ ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।