ਸਿਰਸਾ: ਇੱਥੋਂ ਦੇ ਵਿਧਾਨ ਸਭਾ ਹਲਕਾ ਰਾਣੀਆਂ ਦੇ ਪਿੰਡ ਪੰਜੂਆਣਾ ਵਿੱਚ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਨਹਿਰਾ ਦੀ ਅਗਵਾਈ ਵਿੱਚ ਵੀਰਵਾਰ ਨੂੰ ਕਾਂਗਰਸੀ ਵਰਕਰਾਂ ਨੇ ਐੱਲਪੀਜੀ, ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਵਰਕਰਾਂ ਨੇ ਸਿਲੰਡਰਾਂ ਅਤੇ ਮੋਟਰਸਾਈਕਲਾਂ ’ਤੇ ਹਾਰ ਪਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੁਰਿੰਦਰ ਨਹਿਰਾ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮਹਿੰਗਾਈ ਖ਼ਿਲਾਫ਼ 7 ਅਪਰੈਲ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਦੇ ਮੁੱਖ ਦਫਤਰ ਤੋਂ ਪੈਦਲ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਪੰਕਜ ਮਹਿਤਾ, ਰਾਜਿੰਦਰ ਨਹਿਰਾ ਸਾਬਕਾ ਸਰਪੰਚ, ਕੁਲਦੀਪ ਸਿੰਘ ਢਿੱਲੋਂ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ