ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਹਰਿਆਣਾ ਦੇ ਸਰਕਾਰੀ ਵਿਭਾਗਾਂ ਵਿੱਚ ਫੈਲੇ ਭ੍ਰਿਸ਼ਟ ਤੰਤਰ ਨੂੰ ਖਤਮ ਕਰਨ ਲਈ ਹਰਿਆਣਾ ਵਿਜੀਲੈਂਸ ਬਿਊਰੋ ਨੇ ਪਿਛਲੇ ਸਮੇਂ ਵਿੱਚ ਰਿਸ਼ਵਤਖੋਰਾਂ ਖ਼ਿਲਾਫ਼ ਮੁਹਿੰਮ ਚਲਾਈ ਜਿਸ ਤਹਿਤ 6 ਮਹੀਨਿਆਂ ਵਿੱਚ ਰਿਸ਼ਵਤਖੋਰੀ ਦੇ 71 ਕੇਸ ਦਰਜ ਕਰ ਕੇ ਕੁੱਲ 91 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ 23 ਪੁਲੀਸ ਅਧਿਕਾਰੀ, 18 ਵਿੱਤ ਵਿਭਾਗ, 15 ਬਿਜਲੀ ਵਿਭਾਗ, ਅੱਠ ਸਥਾਨਕ ਸਰਕਾਰਾਂ ਵਿਭਾਗ, ਕਰ ਤੇ ਆਬਕਾਰੀ ਵਿਭਾਗ ਤੇ ਸਮਾਜਿਕ ਨਿਆਂ ਵਿਭਾਗ ਦੇ 3-3, ਖੁਰਾਕ ਤੇ ਸਿਵਲ ਸਪਲਾਈ ਅਤੇ ਮਾਈਨਿੰਗ ਵਿਭਾਗ ਦੇ 2-2 ਅਧਿਕਾਰੀ ਸ਼ਾਮਲ ਹਨ।