ਪੱਤਰ ਪ੍ਰੇਰਕ
ਯਮੁਨਾਨਗਰ, 11 ਜੂਨ
ਕਾਂਗਰਸ ਦੇ ਸੀਨੀਅਰ ਨੇਤਾ ਕੁਲਦੀਪ ਬਿਸ਼ਨੋਈ ਦੇ ਸੱਦੇ ’ਤੇ ਕਾਂਗਰਸ ਵਰਕਰ ਜ਼ਿਲ੍ਹਾ ਸਕੱਤਰੇਤ ਪਹੁੰਚੇ ਅਤੇ ਉਨ੍ਹਾਂ ਨੇ ਲੌਕਡਾਊਨ ਦੌਰਾਨ ਦੇ ਦਿਨਾਂ ਦੇ ਬਿਜਲੀ ਅਤੇ ਪਾਣੀ ਦੇ ਬਿਲ ਮੁਆਫ਼ ਕਰਨ ਸਬੰਧੀ ਇੱਕ ਮੰਗ ਪੱਤਰ ਮੁੱਖ ਮੰਤਰੀ ਹਰਿਆਣਾ ਦੇ ਨਾਂ ’ਤੇ ਦਿੱਤਾ। ਕਾਂਗਰਸ ਵਰਕਰਾਂ ਨੇ ਕਿਹਾ ਕਿ ਲੌਕਡਾਊਨ ਦੇ ਦੌਰਾਨ ਕਿਸਾਨ, ਮਜ਼ਦੂਰ, ਵਪਾਰੀ ਅਤੇ ਕਰਮਚਾਰੀਆਂ ਦਾ ਨੁਕਸਾਨ ਹੋਇਆ ਹੈ ਅਤੇ ਕੰਮਕਾਜ ਠੱਪ ਰਹੇ ਹਨ। ਇਸ ਲਈ ਜੇਕਰ ਸਰਕਾਰ ਲੋਕਾਂ ਦੇ ਬਿਜਲੀ ਅਤੇ ਪਾਣੀ ਦੇ ਬਿਲ ਮੁਆਫ਼ ਕਰ ਦੇਵੇ ਤਾਂ ਸੂਬੇ ਦੇ ਹਰ ਵਰਗ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਸੀਨੀਅਰ ਨੇਤਾ ਕੁਲਦੀਪ ਬਿਸ਼ਨੋਈ ਲੋਕਾਂ ਦੀ ਜਾਇਜ਼ ਮੰਗ ਸਰਕਾਰ ਦੇ ਅੱਗੇ ਰੱਖ ਚੁੱਕੇ ਹਨ ਪਰ ਸਰਕਾਰ ਇਸ ਸੰਕਟ ਦੇ ਸਮੇਂ ਵਿੱਚ ਰਾਜ ਦੇ ਲੋਕਾਂ ਦੀ ਭਲਾਈ ਲਈ ਕੁੱਝ ਵੀ ਨਹੀਂ ਕਰ ਰਹੀ।