DT
PT
About The Punjabi Tribune Code Of Ethics Download App Advertise with us Classifieds
search-icon-img
Friday, September 19, 2025
search-icon-img
Advertisement

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਨੂੰ ਰੋਕਣ ਦੇ ਵਿਰੋਧ ’ਚ ਪ੍ਰਦਰਸ਼ਨ

ਸਰਕਾਰ ’ਤੇ ਗੁੰਮਰਾਹ ਕਰਨ ਦੇ ਦੋਸ਼ ਲਾਏ
  • fb
  • twitter
  • whatsapp
  • whatsapp
Advertisement

ਰਾਮ ਕੁਮਾਰ ਮਿੱਤਲ

ਗੂਹਲਾ ਚੀਕਾ, 10 ਦਸੰਬਰ

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਕਿਸਾਨਾਂ ’ਤੇ ਲਾਠੀਚਾਰਜ ਕੀਤੇ ਜਾਣ ਦੇ ਵਿਰੋਧ 'ਚ ਐੱਸਡੀਐੱਮ ਦਫ਼ਤਰ ਗੂਹਲਾ ਅੱਗੇ ਪੁਤਲਾ ਫੂਕਿਆ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਅੱਜ ਦੇ ਪ੍ਰਦਰਸ਼ਨ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਕਰਨੈਲ ਸਿੰਘ ਭਾਟੀਆਂ ਨੇ ਕੀਤੀ। ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਕੰਵਰਜੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਬੈਠੇ ਕਿਸਾਨਾਂ ’ਤੇ ਲਗਾਤਾਰ ਜ਼ੁਲਮ ਕਰ ਰਹੀ ਹੈ ਤੇ ਅੱਥਰੂ ਗੈਸ ਦੇ ਗੋਲੇ, ਮਿਰਚ ਪਾਊਡਰ, ਲਾਠੀਚਾਰਜ ਅਤੇ ਜਲ ਤੋਪਾਂ ਦੀ ਵਰਤੋਂ ਕਰਕੇ ਅੰਦੋਲਨ ਨੂੰ ਦਬਾਇਆ ਜਾ ਰਿਹਾ ਹੈ। ਕੁਝ ਸਮਾਂ ਪਹਿਲਾਂ ਸਰਕਾਰ ਨੇ ਮੰਨਿਆ ਸੀ ਕਿ ਜੇਕਰ ਕਿਸਾਨ ਟਰੈਕਟਰ ਟਰਾਲੀਆਂ ਲੈਣ ਦੀ ਬਜਾਏ ਕਿਸੇ ਹੋਰ ਤਰੀਕੇ ਨਾਲ ਦਿੱਲੀ ਜਾਂਦੇ ਹਨ ਤਾਂ ਉਨ੍ਹਾਂ ਲਈ ਸਰਹੱਦਾਂ ਖੋਲ੍ਹ ਦਿੱਤੀਆਂ ਜਾਣਗੀਆਂ ਪਰ ਜਦੋਂ ਕਿਸਾਨ ਜਥੇਬੰਦੀਆਂ ਨੇ ਪੈਦਲ ਦਿੱਲੀ ਵੱਲ ਮਾਰਚ ਕੀਤਾ ਤਾਂ ਸਰਕਾਰ ਨੇ ਉਨ੍ਹਾਂ ਨੂੰ ਰੋਕ ਲਿਆ। ਸਰਹੱਦਾਂ ਬਲਾਕ ਕੈਸ਼ੀਅਰ ਅਵਤਾਰ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਸਰਕਾਰ ਉਨ੍ਹਾਂ ਤੋਂ ਦਿੱਲੀ ਵਿੱਚ ਧਰਨਾ ਦੇਣ ਦੀ ਇਜਾਜ਼ਤ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਇਸੇ ਤਰ੍ਹਾਂ ਦਬਾਇਆ ਜਾਂਦਾ ਰਿਹਾ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ। ਪ੍ਰਦਰਸ਼ਨ ਵਿੱਚ ਸੂਬਾ ਕਮੇਟੀ ਮੈਂਬਰ ਚਰਨਜੀਤ ਕੌਰ, ਦਵਿੰਦਰ ਕੌਰ, ਜਸਵੰਤ ਸਿੰਘ, ਕਰਮ ਸਿੰਘ, ਸੁਰੇਸ਼ ਕੁਮਾਰ, ਮਲਕੀਤ ਸਿੰਘ, ਸ਼ਰਨਜੀਤ ਸਿੰਘ, ਭਗਵਾਨ ਸਿੰਘ, ਕੁਲਵੰਤ ਸਿੰਘ, ਬਲਬੀਰ ਸਿੰਘ, ਸ਼ੀਸ਼ਨ ਰਾਮ, ਕਰਮਜੀਤ ਸਿੰਘ ਅਤੇ ਮਨਜੀਤ ਸਿੰਘ ਵੀ ਹਾਜ਼ਰ ਸਨ।

Advertisement
×