ਮਹਾਂਵੀਰ ਮਿੱਤਲ
ਜੀਂਦ, 22 ਮਾਰਚ
ਸੰਸਦ ਮੈਂਬਰ ਦਪਿੰਦਰ ਹੁੱਡਾ ਖਟਕੜ ਅਤੇ ਬੱਦੋਵਾਲ ਟੌਲ ਪਲਾਜ਼ਿਆਂ ਉੱਤੇ ’ਤੇ ਚੱਲ ਰਹੇ ਕਿਸਾਨ ਧਰਨਿਆਂ ਵਿਚ ਪੁੱਜੇ ਤੇ ਕਿਸਾਨਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਕਿਸਾਨਾਂ ਦਾ ਹੌਂਸਲਾ ਵਧਾਉਂਦਿਆਂ ਸਮੱਸਿਆਵਾਂ ਵੀ ਸੁਣੀਆਂ। ਕਿਸਾਨਾਂ ਨੇ ਦੀਪਿੰਦਰ ਹੁੱਡਾ ਦਾ ਰਾਜ ਸਭਾ ਵਿੱਚ ਕਿਸਾਨਾਂ ਦੀ ਆਵਾਜ਼ ਉਠਾਉਣ ਲਈ ਧੰਨਵਾਦ ਕੀਤਾ। ਸ੍ਰੀ ਹੁੱਡਾ ਨੇ ਭਰੋਸਾ ਦਿਵਾਇਆ ਕਿ ਉਹ ਸੜਕ ਤੋਂ ਸੰਸਦ ਤੱਕ ਕਿਸਾਨਾਂ ਦੇ ਹਰ ਸੰਘਰਸ਼ ਨਾਲ ਹਨ ਅਤੇ ਉਹ ਕਿਸਾਨਾਂ ਦੇ ਹੱਕ ਦੀ ਪੁਰਜ਼ੋਰ ਆਵਾਜ਼ ਉਠਾਉਂਦੇ ਰਹਿਣਗੇ। ਉਨ੍ਹਾਂ ਨੇ ਭਾਜਪਾ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਜੇ ਉਹ ਕਿਸਾਨਾਂ ਦਾ ਸਨਮਾਨ ਨਹੀਂ ਕਰ ਸਕਦੇ ਤਾਂ ਉਨ੍ਹਾਂ ਦਾ ਅਪਮਾਨ ਵੀ ਨਾ ਕਰਨ। ਧਰਨੇ ਵਿੱਚ ਸ਼ਾਮਿਲ ਹੋਣ ਤੋਂ ਮਗਰੋਂ ਦੀਪਿੰਦਰ ਹੁੱਡਾ ਪਿੰਡ ਢਿੰਡੋਲੀ ਵਿੱਚ ਸ਼ਹੀਦ ਹੋਏ ਕਿਸਾਨ ਰਾਧਾਮਾਨ ਸਿੰਘ ਅਤੇ ਪਿੰਡ ਸਿੰਘਵਾਲ ਵਿੱਚ ਸ਼ਹੀਦ ਹੋਏ ਕਿਸਾਨ ਕਰਮਵੀਰ ਦੇ ਘਰ ਗਏ ਅਤੇ ਉੱਥੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਹਦਾਇਤ ਉੱਤੇ ਵਿਧਾਇਕ ਦਲ ਵੱਲੋਂ ਜਾਰੀ ਕੀਤੀ ਗਈ ਦੋ-ਦੋ ਲੱਖ ਰੁਪਏ ਦੀ ਆਰਥਿਕ ਰਾਸ਼ੀ ਦੇ ਚੈੱਕ ਮੁਹਈਆ ਕੀਤੇ।