ਜਗਤਾਰ ਸਮਾਲਸਰ
ਏਲਨਾਬਾਦ, 5 ਸਤੰਬਰ
ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਅੱਜ ਰਾਣੀਆਂ ਸਕੂਲ ਪ੍ਰਬੰਧਕੀ ਕਮੇਟੀ ਅਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਪੂਰੇ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੱਢਿਆ ਗਿਆ ਅਤੇ 9 ਤਰੀਕ ਨੂੰ 3 ਘੰਟੇ ਲਈ ਰਾਣੀਆਂ ਵਿੱਚ ਸੜਕ ਜਾਮ ਕਰਨ ਦਾ ਸੱਦਾ ਦਿੱਤਾ ਗਿਆ।
ਦੱਸਣਯੋਗ ਹੈ ਕਿ ਰਾਣੀਆਂ ਵਿੱਚ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਕੁੱਲ 5 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚ 55 ਅਧਿਆਪਕ ਦੀ ਲੋੜ ਹੈ। 6 ਦਿਨ ਪਹਿਲਾਂ ਹੀ ਬੱਚਿਆਂ ਅਤੇ ਮਾਪਿਆਂ ਵੱਲੋਂ ਰਾਣੀਆਂ ਦੇ ਸਰਕਾਰੀ ਸਕੂਲ ਨੂੰ ਜਿੰਦਰਾ ਲਾ ਕੇ ਵੱਡੀ ਗਿਣਤੀ ਵਿੱਚ ਇਕੱਠ ਕਰ ਕੇ ਸਿੱਖਿਆ ਮੰਤਰੀ ਦੇ ਨਾਂ ਬਲਾਕ ਸਿੱਖਿਆ ਅਧਿਕਾਰੀ ਨੂੰ 5 ਦਿਨ ਦਾ ਸਮਾਂ ਦਿੰਦੇ ਹੋਏ ਮੰਗ ਪੱਤਰ ਦਿੱਤਾ ਗਿਆ ਸੀ ਪਰ ਅਜੇ ਤੱਕ ਸਰਕਾਰ ਵਲੋਂ ਕੋਈ ਸੁਣਵਾਈ ਨਹੀ ਕੀਤੀ ਗਈ ਹੈ। ਹੁਣ।
ਨੌਜਵਾਨ ਭਾਰਤ ਸਭਾ ਵਲੋਂ 9 ਤਰੀਕ ਨੂੰ 3 ਘੰਟੇ ਲਈ ਜ਼ਿਲ੍ਹੇ ਭਰ ਦੇ ਪਿੰਡਾਂ-ਕਸਬਿਆਂ ਵਿੱਚ ਸੜਕਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ। ਅੱਜ ਰਾਣੀਆਂ ਹਲਕੇ ਦੇ ਪਿੰਡ ਗਿੰਦੜਾਂ ਵਿਖੇ ਵੀ ਪਿੰਡ ਦੇ ਲੋਕਾਂ ਵਲੋਂ ਸਕੂਲ ਨੂੰ ਜਿੰਦਰਾਂ ਲਾ ਕੇ ਵਿਰੋਧ ਜਤਾਇਆ ਗਿਆ।